________________
ਪ੍ਰਤੀਕ੍ਰਮਣ ਵਿਧੀ
ਪ੍ਰਤੱਖ ਦਾਦਾ ਭਗਵਾਨ ਦੀ ਸਾਕਸ਼ੀ ਵਿੱਚ, ਦੇਹਧਾਰੀ (ਜਿਸਦੇ ਪ੍ਰਤੀ ਦੋਸ਼ ਹੋਇਆ ਹੋਵੇ, ਉਸ ਆਦਮੀ ਦਾ ਨਾਮ) ਦੇ ਮਨ-ਬਚਨ-ਕਾਇਆ ਦੇ ਯੋਗ, ਭਾਵਕਰਮ-ਦਵਕਰਮ-ਨੋ ਕਰਮ ਤੋਂ ਭਿੰਨ ਐਸੇ ਹੋ ਸ਼ੁੱਧ ਆਤਮਾ ਭਗਵਾਨ, ਤੁਹਾਡੀ ਹਾਜ਼ਰੀ ਵਿੱਚ, ਅੱਜ ਦਿਨ ਤੱਕ ਮੇਰੇ ਕੋਲੋਂ ਜੋ ਜੋ ** ਦੋਸ਼ ਹੋਏ ਹਨ, ਉਸਦੇ ਲਈ ਮੈਂ ਮੁਆਫ਼ੀ ਮੰਗਦਾ ਹਾਂ । ਹਿਰਦੇ ਪੂਰਵਕ (ਪੂਰੇ ਦਿਲ ਨਾਲ) ਬਹੁਤ ਪਛਤਾਵਾ ਕਰਦਾ ਹਾਂ। ਮੈਨੂੰ ਮੁਆਫ਼ ਕਰ ਦਿਓ। ਅਤੇ ਫਿਰ ਤੋਂ ਇਹੋ ਜਿਹੇ ਦੋਸ਼ ਕਦੇ ਵੀ ਨਾ ਕਰਾਂ, ਇਹੋ ਜਿਹਾ ਦ੍ਰਿੜ (ਪੱਕਾ) ਨਿਸ਼ਚੈ ਕਰਦਾ ਹਾਂ। ਇਸਦੇ ਲਈ ਮੈਨੂੰ ਪਰਮ ਸ਼ਕਤੀ ਦਿਓ।
** ਕ੍ਰੋਧ-ਮਾਨ—ਮਾਇਆ-ਲੋਭ, ਵਿਸ਼ੈ-ਵਿਕਾਰ, ਕਸ਼ਾਏ ਆਦਿ ਨਾਲ ਕਿਸੇ ਨੂੰ ਵੀ ਦੁੱਖ ਪਹੁੰਚਾਇਆ ਹੋਵੇ, ਉਹਨਾ ਦੋਸ਼ਾਂ ਨੂੰ ਮਨ ਵਿੱਚ ਯਾਦ ਕਰੋ।
ਇਸ ਤਰ੍ਹਾਂ ਪ੍ਰਤੀਕ੍ਰਮਣ ਕਰਨ ਨਾਲ ਜ਼ਿੰਦਗੀ ਵੀ ਚੰਗੀ ਬਤੀਤ ਹੁੰਦੀ ਹੈ ਅਤੇ ਮੋਕਸ਼ ਵਿੱਚ ਵੀ ਜਾ ਸਕਦੇ ਹਾਂ ! ਭਗਵਾਨ ਨੇ ਕਿਹਾ ਹੈ ਕਿ, “ਅਤਿਕ੍ਰਮਣ ਦਾ ਪ੍ਰਤੀਕ੍ਰਮਣ ਕਰੋਗੇ ਤਾਂ ਹੀ ਮੋਕਸ਼ ਵਿੱਚ ਜਾ ਸਕੋਗੇ।