________________
ਸ਼ੁੱਧ ਆਤਮਾ ਦੇ ਪ੍ਰਤੀ ਪ੍ਰਾਰਥਨਾ (ਹਰ ਰੋਜ ਇੱਕ ਵਾਂਰੀ ਬੋਲਣਾ)
ਹੇ ਅੰਤਰਯਾਮੀ ਪ੍ਰਮਾਤਮਾ ! ਤੁਸੀਂ ਹਰ ਜੀਵਾਤਮਾ ਵਿੱਚ ਵਿਰਾਜਮਾਨ ਹੋ, ਉਸੇ ਤਰ੍ਹਾਂ ਮੇਰੇ ਵਿੱਚ ਵੀ ਵਿਰਾਜਮਾਨ ਹੋ | ਤੁਹਾਡਾ ਸਰੂਪ ਹੀ ਮੇਰਾ ਸਰੂਪ ਹੈ | ਮੇਰਾ ਸਰੂਪ ਸ਼ੁੱਧ ਆਤਮਾ ਹੈ |
ਹੇ ਸ਼ੁੱਧ ਆਤਮਾ ਭਗਵਾਨ ! ਮੈਂ ਤੁਹਾਨੂੰ ਅਭੇਦ ਭਾਵ ਨਾਲ ਅਤਿਅੰਤ ਭਗਤੀ ਪੂਰਵਕ ਨਮਸਕਾਰ ਕਰਦਾ ਹਾਂ |
ਅਗਿਆਨਤਾ ਦੇ ਕਾਰਣ ਮੈਂ ਜੋ ਜੋ ** ਦੋਸ਼ ਕੀਤੇ ਹਨ, ਉਹਨਾਂ ਸਾਰੇ ਦੋਸ਼ਾਂ ਨੂੰ ਤੁਹਾਡੇ ਸਾਹਮਣੇ ਜ਼ਾਹਿਰ ਕਰਦਾ ਹਾਂ | ਉਹਨਾਂ ਦਾ ਹਿਰਦੇ ਪੂਰਵਕ (ਦਿਲ ਤੋਂ) ਬਹੁਤ ਪਛਤਾਵਾ ਕਰਦਾ ਹਾਂ ਅਤੇ ਤੁਹਾਡੇ ਤੋਂ ਮਾਫ਼ੀ ਮੰਗਦਾ ਹਾਂ | ਹੇ ਪ੍ਰਭੂ ! ਮੈਨੂੰ ਮਾਫ਼ ਕਰੋ, ਮਾਫ਼ ਕਰੋ, ਮਾਫ਼ ਕਰੋ ਅਤੇ ਫਿਰ ਤੋਂ ਇਹੋ ਜਿਹੇ ਦੋਸ਼ ਨਾ ਕਰਾਂ, ਇਹੋ ਜਿਹੀ ਤੁਸੀਂ ਮੈਨੂੰ ਸ਼ਕਤੀ ਦੇਵੋ, ਸ਼ਕਤੀ ਦੇਵੋ, ਸ਼ਕਤੀ ਦੇਵੋ |
ਹੇ ਸ਼ੁੱਧ ਆਤਮਾ ਭਗਵਾਨ ! ਤੁਸੀਂ ਇਹੋ ਜਿਹੀ ਕਿਰਪਾ ਕਰੋ ਕਿ ਸਾਡੇ ਭੇਦਭਾਵ ਛੁੱਟ ਜਾਣ ਅਤੇ ਅਭੇਦ ਸਰੂਪ ਪ੍ਰਾਪਤ ਹੋਵੇ | ਅਸੀਂ ਤੁਹਾਡੇ ਵਿੱਚ ਅਭੇਦ ਸਰੂਪ ਨਾਲ ਤਨਮਯਾਕਾਰ (ਲੀਨ) ਰਹੀਏ |
*** ਜੋ ਜੋ ਦੋਸ਼ ਹੋਏ ਹੋਣ, ਉਹਨਾਂ ਨੂੰ ਮਨ ਵਿੱਚ ਜ਼ਾਹਿਰ ਕਰੋ |