________________
121
1.
ਪ੍ਰਤੀਕ੍ਰਮਣ
ਨੌ ਕਲਮਾਂ (ਭਾਵਨਾਵਾਂ) ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਜੀਵਾਤਮਾ ਦਾ ਕਿੰਚਿਤਮਾਤਰ ਵੀ ਅਹਮ ਨਾ ਦੁਖੇ ਦੁਖੇ), ਨਾ ਦੁਭਾਇਆ (ਦੁਖਾਇਆ) ਜਾਏ ਜਾਂ ਦੁਭਾਉਣ (ਦੁਖਾਉਣ) ਦੇ ਪ੍ਰਤੀ ਅਨੁਮੋਦਨਾ ਨਾ ਕੀਤੀ ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ। ਮੇਰੇ ਤੋਂ ਕਿਸੇ ਦੇਹਧਾਰੀ ਜੀਵਾਤਮਾ ਦਾ ਕਿੰਚਿਤਮਾਤਰ ਵੀ ਅਹਮ ਨਾ ਦੁਭੇ, ਇਹੋ ਜਿਹੀ ਸਿਆਦਵਾਦ ਬਾਣੀ, ਆਦਵਾਦ ਵਰਤਨ ਅਤੇ ਸਿਆਦਵਾਦ ਮਨਨ ਕਰਨ ਦੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਧਰਮ ਦਾ ਕਿੰਚਿਤਮਾਤਰ ਵੀ ਪ੍ਰਮਾਣ ਨਾ ਦੁਭੇ, ਨਾ ਦੁਭਾਇਆ ਜਾਏ ਜਾਂ ਦੁਭਾਉਣ ਦੇ ਪ੍ਰਤੀ ਅਨੁਮੋਦਨਾ ਨਾ ਕੀਤੀ ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ। ਮੈਨੂੰ ਕਿਸੇ ਵੀ ਧਰਮ ਦਾ ਕਿੰਚਿਤਮਾਤਰ ਵੀ ਪ੍ਰਮਾਣ ਨਾ ਦੁਭਾਇਆ ਜਾਏ ਇਹੋ ਜਿਹੀ ਮਿਆਦਵਾਦ ਬਾਣੀ, ਸਿਆਦਵਾਦ ਵਰਤਨ ਅਤੇ ਸਿਆਵਾਦ ਮਨਨ ਕਰਨ ਦੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਉਪਦੇਸ਼ਕ ਸਾਧੂ, ਸਾਧਵੀ ਜਾ ਆਚਾਰਿਆ ਦਾ ਅਵਰਣਵਾਦ, ਅਪਰਾਧ, ਅਵਿਨਯ ਨਾ ਕਰਨ ਦੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਜੀਵਾਤਮਾ ਦੇ ਪ੍ਰਤੀ ਕਿੰਚਿਤਮਾਤਰ ਵੀ ਅਭਾਵ, ਤਿਰਸਕਾਰ ਕਦੇ ਵੀ ਨਾ ਕੀਤਾ ਜਾਵੇ, ਨਾ ਕਰਵਾਇਆ ਜਾਵੇ ਜਾਂ ਕਰਤਾ ਦੇ ਪ੍ਰਤੀ ਅਨੁਮੋਦਨਾ ਨਾ ਕੀਤੀ
ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ। 5. ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਜੀਵਾਤਮਾ ਦੇ ਨਾਲ
ਕਦੇ ਵੀ ਕਠੋਰ ਭਾਸ਼ਾ, ਤੰਤੀਲੀ ਭਾਸ਼ਾ ਨਾ ਬੋਲੀ ਜਾਵੇ, ਨਾ ਬੁਲਵਾਈ ਜਾਵੇ ਜਾਂ ਬੋਲਣ ਦੇ ਪ੍ਰਤੀ ਅਨੁਮੋਦਨਾ ਨਾ ਕੀਤੀ ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ।