SearchBrowseAboutContactDonate
Page Preview
Page 7
Loading...
Download File
Download File
Page Text
________________ ‘ਦਾਦਾ ਭਗਵਾਨ ਕੌਣ ? ਜੂਨ 1958 ਦੀ ਇੱਕ ਸ਼ਾਮ ਦਾ ਕਰੀਬ 6 ਵਜੇ ਦਾ ਸਮਾਂ, ਭੀੜ ਨਾਲ ਭਰਿਆ ਸੁਰਤ ਸ਼ਹਿਰ ਦਾ ਰੇਲਵੇ ਸਟੇਸ਼ਨ, ਪਲੇਟਫਾਰਮ ਨੰ: 3 ਦੀ ਬੈਂਚ ਤੇ ਬੈਠੇ ਸ੍ਰੀ ਅੰਬਾਲਾਲ ਮੁਲਜੀ ਭਾਈ ਪਟੇਲ ਰੂਪੀ ਦੇਹਮੰਦਰ ਵਿੱਚ ਕੁਦਰਤੀ ਰੂਪ ਨਾਲ, ਅਮ ਰੂਪ ਵਿੱਚ, ਕਈ ਜਨਮਾਂ ਤੋਂ ਪ੍ਰਗਟ ਹੋਣ ਲਈ ਵਿਆਕੁਲ ‘ਦਾਦਾ ਭਗਵਾਨ ਪੂਰਨ ਰੂਪ ਵਿੱਚ ਪ੍ਰਗਟ ਹੋਏ। ਅਤੇ ਕੁਦਰਤ ਨੇ ਸਿਰਜਿਆ ਅਧਿਆਤਮ ਦਾ ਅਦਭੁਤ ਅਚੰਬਾ। ਇੱਕ ਹੀ ਘੰਟੇ ਵਿੱਚ ਉਹਨਾਂ ਨੂੰ ਵਿਸ਼ਵ ਦਰਸ਼ਨ ਹੋਇਆ। “ਮੈਂ ਕੌਣ? ਭਗਵਾਨ ਕੌਣ? ਜਗਤ ਕੌਣ ਚਲਾਉਂਦਾ ਹੈ? ਕਰਮ ਕੀ ਹਨ? ਮੁਕਤੀ ਕੀ ਹੈ? ਆਦਿ ਜਗਤ ਦੇ ਸਾਰੇ ਅਧਿਆਤਮਿਕ ਪ੍ਰਸ਼ਨਾ ਦਾ ਪੂਰਾ ਰਹੱਸ ਪ੍ਰਗਟ ਹੋਇਆ। ਇਸ ਤਰ੍ਹਾਂ ਕੁਦਰਤ ਨੇ ਵਿਸ਼ਵ ਦੇ ਸਾਹਮਣੇ ਇੱਕ ਅਦੁੱਤੀ ਪੂਰਨ ਦਰਸ਼ਨ ਪੇਸ਼ ਕੀਤਾ ਅਤੇ ਉਸਦੇ ਮਾਧਿਅਮ ਬਣੇ ਸ੍ਰੀ ਅੰਬਾਲਾਲ ਮੁਲਜੀ ਭਾਈ ਪਟੇਲ, ਗੁਜਰਾਤ ਦੇ ਚਰੋਤਰ ਖੇਤਰ ਦੇ ਭਾਦਰਣ ਪਿੰਡ ਦੇ ਪੱਟੀਦਾਰ, ਕੰਟਰੈਕਟ ਦਾ ਧੰਦਾ ਕਰਨਵਾਲੇ, ਫਿਰ ਵੀ ਪੂਰਨ ਰੂਪ ਵਿੱਚ ਵੀਰਾਗ ਪੁਰਖ! ‘ਵਪਾਰ ਵਿੱਚ ਧਰਮ ਹੋਣਾ ਚਾਹੀਦਾ ਹੈ, ਧਰਮ ਵਿੱਚ ਵਪਾਰ ਨਹੀਂ, ਇਸ ਸਿਧਾਂਤ ਨਾਲ ਉਹਨਾਂ ਨੇ ਪੂਰਾ ਜੀਵਨ ਵਤੀਤ ਕੀਤਾ। ਜੀਵਨ ਵਿੱਚ ਕਦੇ ਵੀ ਉਹਨਾਂ ਨੇ ਕਿਸੇ ਕੋਲੋਂ ਪੈਸੇ ਨਹੀਂ ਸਨ ਲਏ, ਸਗੋਂ ਆਪਣੀ ਕਮਾਈ ਨਾਲ ਭਗਤਾਂ ਨੂੰ ਯਾਤਰਾ ਕਰਵਾਉਂਦੇ ਸਨ। | ਉਹਨਾਂ ਨੂੰ ਪ੍ਰਾਪਤੀ ਹੋਈ, ਉਸੇ ਤਰ੍ਹਾਂ ਕੇਵਲ ਦੋ ਹੀ ਘੰਟਿਆਂ ਵਿੱਚ ਹੋਰ ਯਾਜਕ ਜਨਾ (ਮੁਮਕਸ਼) ਨੂੰ ਵੀ ਉਹ ਆਤਮਗਿਆਨ ਦੀ ਪ੍ਰਾਪਤੀ ਕਰਵਾਉਂਦੇ ਸਨ, ਉਹਨਾਂ ਦੇ ਅਦਭੁਤ ਸਿੱਧ ਹੋਏ ਗਿਆਨ ਪ੍ਰਯੋਗ ਨਾਲ। ਉਸ ਨੂੰ ਅਕ੍ਰਮ ਮਾਰਗ ਕਿਹਾ। ਅਮ, ਭਾਵ ਬਿਨਾਂ ਕ੍ਰਮ ਦੇ, ਅਤੇ ਕੁਮ ਭਾਵ ਇੱਕ-ਇੱਕ ਪੌੜੀ, ਕ੍ਰਮ ਅਨੁਸਾਰ ਉੱਪਰ ਚੜਨਾ। ਅਕੁਮ ਭਾਵ ਲਿਫੂਟ ਮਾਰਗ, ਸ਼ਾਰਟ ਕੱਟ। | ਉਹ ਖੁਦ ਹਰ ਇੱਕ ਨੂੰ “ਦਾਦਾ ਭਗਵਾਨ ਕੌਣ?’ ਦਾ ਰਹੱਸ ਦੱਸਦੇ ਹੋਏ ਕਹਿੰਦੇ ਸਨ ਕਿ “ਇਹ ਜੋ ਤੁਹਾਨੂੰ ਦਿਖਦੇ ਹਨ ਇਹ ਦਾਦਾ ਭਗਵਾਨ ਨਹੀਂ ਹਨ, ਇਹ ਤਾਂ “ਏ.ਐਮ.ਪਟੇਲ ਹਨ। ਅਸੀਂ ਗਿਆਨੀ ਪੁਰਖ ਹਾਂ ਅਤੇ ਅੰਦਰ ਜੋ ਪ੍ਰਗਟ ਹੋਏ ਹਨ, ਉਹ ‘ਦਾਦਾ ਭਗਵਾਨ` ਹਨ। ਦਾਦਾ ਭਗਵਾਨ ਤਾਂ ਚੌਦਾਂ ਲੋਕਾਂ ਦੇ ਨਾਥ ਹਨ। ਉਹ ਤੁਹਾਡੇ ਵਿੱਚ ਵੀ ਹਨ, ਸਾਰਿਆਂ ਵਿੱਚ ਹਨ। ਤੁਹਾਡੇ ਵਿੱਚ ਅਵਿਅਕਤ, ਅਪ੍ਰਗਟ ਰੂਪ ਵਿੱਚ ਹਨ ਅਤੇ ਇੱਥੇ’ ਸਾਡੇ ਅੰਦਰ ਸੰਪੂਰਨ ਰੂਪ ਵਿੱਚ ਪ੍ਰਗਟ ਹੋਏ ਹਨ। ਦਾਦਾ ਭਗਵਾਨ ਨੂੰ ਮੈਂ ਵੀ ਨਮਸਕਾਰ ਕਰਦਾ ਹਾਂ।
SR No.034322
Book TitlePratikraman Abr Punjabi
Original Sutra AuthorN/A
AuthorDada Bhagwan
PublisherDada Bhagwan Aradhana Trust
Publication Year
Total Pages136
LanguagePunjabji
ClassificationBook_Other
File Size36 MB
Copyright © Jain Education International. All rights reserved. | Privacy Policy