________________
ਆਤਮਗਿਆਨ ਪ੍ਰਾਪਤੀ ਦੀ ਪ੍ਰਤੱਖ ਲਿੰਕ ‘ਮੈਂ ਤਾਂ ਕੁੱਝ ਲੋਕਾਂ ਨੂੰ ਆਪਣੇ ਹੱਥੋਂ ਸਿੱਧੀ ਦੇਣ ਵਾਲਾ ਹਾਂ। ਪਿੱਛੇ ਅਨੁਯਾਈ ਚਾਹੀਦੇ ਹਨ ਕਿ ਨਹੀਂ ਚਾਹੀਦੇ? ਪਿੱਛੇ ਲੋਕਾਂ ਨੂੰ ਮਾਰਗ ਤਾਂ ਚਾਹੀਦਾ ਹੈ।
ਨਾ?
-ਦਾਦਾ ਸ੍ਰੀ
| ਪਰਮ ਪੂਜਨੀਕ ਦਾਦਾ ਸ੍ਰੀ ਦੇਸ਼ਾਂ-ਵਿਦੇਸ਼ਾਂ ਵਿੱਚ ਘੁੰਮ ਕੇ ਸਾਧਕਾਂ ਨੂੰ ਸਤਿਸੰਗ ਅਤੇ ਆਤਮਗਿਆਨ ਦੀ ਪ੍ਰਾਪਤੀ ਕਰਵਾਉਂਦੇ ਸਨ। ਆਪ ਨੇ ਆਪਣੇ ਜੀਵਨਕਾਲ ਵਿੱਚ ਹੀ ਡਾ. ਨੀਰੂਭੈਣ ਅਮੀਨ (ਨੀਰੁਮਾਂ) ਨੂੰ ਆਤਮਗਿਆਨ ਪ੍ਰਾਪਤ ਕਰਵਾਉਣ ਦੀ ਸਿੱਧੀ ਦਿੱਤੀ ਸੀ। ਦਾਦਾ ਸ੍ਰੀ ਦੇ ਸ਼ਰੀਰ ਛੱਡਣ (ਅਕਾਲ ਚਲਾਣੇ) ਤੋਂ ਬਾਅਦ ਨੀਰੁਮਾਂ ਉਸੇ ਤਰ੍ਹਾਂ ਹੀ ਸਾਧਕਾਂ ਨੂੰ ਸਤਿਸੰਗ ਅਤੇ ਆਤਮਗਿਆਨ ਦੀ ਪ੍ਰਾਪਤੀ, ਨਿਮਿਤ ਭਾਵ ਨਾਲ ਕਰਵਾ ਰਹੇ ਸਨ। ਪੂਜਨੀਕ ਦੀਪਕਭਾਈ ਦੇਸਾਈ ਨੂੰ ਵੀ ਦਾਦਾ ਸ੍ਰੀ ਨੇ ਸਤਿਸੰਗ ਕਰਨ ਦੀ ਸਿੱਧੀ ਦਿੱਤੀ ਸੀ। ਨੀਰੁਮਾਂ ਦੀ ਹਾਜਰੀ ਵਿੱਚ ਹੀ ਉਹਨਾਂ ਦੇ ਆਸ਼ੀਰਵਾਦ ਨਾਲ ਪੂਜਨੀਕ ਦੀਪਕਭਾਈ ਦੇਸ਼ਾਂ-ਵਿਦੇਸ਼ਾਂ ਵਿੱਚ ਕਈ ਥਾਵਾਂ ਤੇ ਜਾ ਕੇ ਸਾਧਕਾਂ ਨੂੰ ਆਤਮ ਗਿਆਨ ਕਰਵਾ ਰਹੇ ਹਨ, ਜੋ ਨੀਰੂਮਾਂ ਦੇ ਸ਼ਰੀਰ ਛੱਡਣ ਤੋਂ ਬਾਅਦ ਅੱਜ ਵੀ ਜਾਰੀ ਹੈ। ਇਸ ਆਤਮਗਿਆਨ ਪ੍ਰਾਪਤੀ ਦੇ ਬਾਅਦ ਹਜਾਰਾਂ ਸਾਧਕ ਸੰਸਾਰ ਵਿੱਚ ਰਹਿੰਦੇ ਹੋਏ ਜਿੰਮੇਵਾਰੀਆਂ ਨਿਭਾਉਂਦੇ ਹੋਏ ਵੀ ਮੁਕਤ ਰਹਿ ਕੇ ਆਤਮ ਰਮਣਤਾ ਦਾ ਅਨੁਭਵ ਕਰਦੇ ਹਨ।
ਗੰਥ ਵਿੱਚ ਲਿਖੀ ਬਾਣੀ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਬਹੁਤ ਜ਼ਿਆਦਾ ਉਪਯੋਗੀ ਸਿੱਧ ਹੋਵੇਗੀ, ਪਰ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਆਤਮਗਿਆਨ ਪ੍ਰਾਪਤ ਕਰਨਾ ਜ਼ਰੂਰੀ ਹੈ। ਅਕੁਮ ਮਾਰਗ ਦੇ ਦੁਆਰਾ ਆਤਮਗਿਆਨ ਦੀ ਪ੍ਰਾਪਤੀ ਦਾ ਰਾਹ ਅੱਜ ਵੀ ਖੁੱਲਾ ਹੈ। ਜਿਵੇਂ ਜਗਦਾ ਹੋਇਆ ਦੀਵਾ ਹੀ ਦੂਜੇ ਦੀਵੇ ਨੂੰ ਜਗਾ ਸਕਦਾ ਹੈ, ਉਸੇ ਤਰ੍ਹਾਂ ਪ੍ਰਤੱਖ ਆਤਮਗਿਆਨੀ ਤੋਂ ਆਤਮਗਿਆਨ ਪ੍ਰਾਪਤ ਕਰਕੇ ਹੀ ਖੁਦ ਦਾ ਆਤਮਾ ਜਗਾ ਸਕਦਾ ਹੈ।