Book Title: Antahskaran Ka Swroop Punjabi
Author(s): Dada Bhagwan
Publisher: Dada Bhagwan Aradhana Trust

View full book text
Previous | Next

Page 52
________________ ਅੰਤ:ਕਰਣ ਦਾ ਸਵਰੂਪ 43 ਪ੍ਰਤੀਕ੍ਰਮਣ ਵਿਧੀ ਪ੍ਰਤੱਖ ਦਾਦਾ ਭਗਵਾਨ ਦੀ ਸਾਕਸ਼ੀ ਵਿੱਚ, ਦੇਹਧਾਰੀ (ਜਿਸਦੇ ਪ੍ਰਤੀ ਦੋ ਹੋਇਆ ਹੋਵੇ, ਉਸ ਵਿਅਕਤੀ ਦਾ ਨਾਮ) ਦੇ ਮਨ-ਵਚਨ-ਕਾਇਆ ਦੇ ਯੋਗ, ਭਾਵਕਰਮ-ਦਵਯਕਰਮ-ਨੋਕਰਮ ਤੋਂ ਭਿੰਨ ਐਸੇ ਹੇ ਸ਼ੁੱਧ ਆਤਮਾ ਭਗਵਾਨ! ਤੁਹਾਡੀ ਸਾਕਸ਼ੀ ਵਿੱਚ, ਅੱਜ ਦਿਨ ਭਰ ਵਿੱਚ ਮੇਰੇ ਤੋਂ ਜੋ ਜੋ * * ਦੋਸ਼ ਹੋਏ ਹਨ, ਉਸਦੇ ਲਈ ਮਾਫ਼ੀ ਮੰਗਦਾ ਹਾਂ। ਹਿਰਦੇ ਤੋਂ ਬਹੁਤ ਪਛਚਾਤਾਪ ਕਰਦਾ ਹਾਂ। ਮੈਨੂੰ ਮਾਫ਼ ਕਰੋ। ਅਤੇ ਫਿਰ ਤੋਂ ਇਹੋ ਜਿਹੇ ਦੋਸ਼ ਕਦੇ ਵੀ ਨਹੀਂ ਕਰਾਂਗਾ, ਇਹ ਦ੍ਰਿੜ ਨਿਸ਼ਚੈ ਕਰਦਾ ਹਾਂ। ਉਸਦੇ ਲਈ ਮੈਨੂੰ ਪਰਮ ਸ਼ਕਤੀ ਦਿਓ। , *** ਕ੍ਰੋਧ-ਮਾਨ-ਮਾਇਆ-ਲੋਭ, ਵਿਸ਼ੈ-ਵਿਕਾਰ, ਕਸ਼ਾਏ ਆਦਿ ਨਾਲ ਕਿਸੇ ਨੂੰ ਵੀ ਦੁੱਖ ਪਹੁੰਚਾਇਆ ਹੋਵੇ, ਉਹਨਾਂ ਦੋਸ਼ਾਂ ਨੂੰ ਮਨ ਵਿੱਚ ਯਾਦ ਕਰਨਾ। ਸ਼ੁੱਧ ਆਤਮਾ ਦੇ ਪ੍ਰਤੀ ਪ੍ਰਾਰਥਨਾ (ਹਰ ਰੋਜ਼ ਇੱਕ ਬਾਰ ਬੋਲਣਾਂ) ਹੇ ਅੰਤਰਯਾਮੀ ਪ੍ਰਮਾਤਮਾ! ਤੁਸੀਂ ਹਰ ਜੀਵਮਾਤਰ ਵਿੱਚ ਵਿਰਾਜਮਾਨ ਹੋ, ਉਸੇ ਤਰ੍ਹਾਂ ਮੇਰੇ ਵਿੱਚ ਵੀ ਵਿਰਾਜਮਾਨ ਹੋ। ਤੁਹਾਡਾ ਸਵਰੂਪ ਹੀ ਮੇਰਾ ਸਵਰੂਪ ਹੈ। ਮੇਰਾ ਸਵਰੂਪ ਸ਼ੁੱਧ ਆਤਮਾ ਹੈ। ਹੇ ਸ਼ੁੱਧ ਆਤਮਾ ਭਗਵਾਨ! ਮੈਂ ਤੁਹਾਨੂੰ ਅਭੇਦਭਾਵ ਨਾਲ ਅਤਿਅੰਤ ਭਗਤੀ ਪੂਰਵਕ ਨਮਸਕਾਰ ਕਰਦਾ ਹਾਂ।

Loading...

Page Navigation
1 ... 50 51 52 53 54 55 56