Book Title: Pratikraman Abr Punjabi
Author(s): Dada Bhagwan
Publisher: Dada Bhagwan Aradhana Trust
View full book text
________________
122
7.
|
ਪ੍ਰਤੀਕ੍ਰਮਣ ਕੋਈ ਕਠੋਰ ਭਾਸ਼ਾ, ਤੰਤੀਲੀ ਭਾਸ਼ਾ ਬੋਲੇ ਤਾਂ ਮੈਨੂੰ ਦੂ-ਜੂ (ਮਿੱਠੀ) ਭਾਸ਼ਾ ਬੋਲਣ ਦੀ ਸ਼ਕਤੀ ਦਿਓ ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਜੀਵਾਤਮਾ ਦੇ ਪ੍ਰਤੀ ਇਸਤਰੀ, ਪੁਰਸ਼ ਜਾਂ ਨਪੁਸੰਗ, ਕੋਈ ਵੀ ਲਿੰਗਧਾਰੀ ਹੋਵੇ, ਤਾਂ ਉਸਦੇ ਸਬੰਧ ਵਿੱਚ ਕਿੰਚਿਤਮਾਤਰ ਵੀ ਵਿਸ਼ੈ-ਵਿਕਾਰ ਸਬੰਧੀ ਦੋਸ਼, ਇੱਛਾਵਾਂ, ਚੇਸ਼ਠਾਵਾਂ ਜਾਂ ਵਿਚਾਰ ਸਬੰਧੀ ਦੋਸ਼ ਨਾ ਕੀਤੇ ਜਾਣ, ਨਾ ਕਰਵਾਏ ਜਾਣ ਜਾਂ ਕਰਤਾ ਦੇ ਪ੍ਰਤੀ ਅਨੁਮੋਦਨਾ ਨਾ ਕੀਤੀ ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ। ਮੈਨੂੰ ਨਿਰੰਤਰ ਨਿਰਵਿਕਾਰ ਰਹਿਣ ਦੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਰਸ ਵਿੱਚ ਲੁਬੱਧਤਾ ਨਾ ਹੋਵੇ ਇਹੋ ਜਿਹੀ ਸ਼ਕਤੀ ਦਿਓ। ਸਮਰਸੀ ਆਹਾਰ ਲੈਣ ਦੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਕਿਸੇ ਵੀ ਦੇਹਧਾਰੀ ਜੀਵਾਤਮਾ ਦਾ ਪ੍ਰਤੱਖ ਜਾਂ ਪਰੋਕਸ਼, ਜੀਵਿਤ ਜਾਂ ਮ੍ਰਿਤ, ਕਿਸੇ ਦਾ ਕਿੰਚਿਤ ਮਾਤਰ ਵੀ ਅਵਰਣਵਾਦ, ਅਪਰਾਧ, ਅਵਿਨਯ ਨਾ ਕੀਤਾ ਜਾਵੇ, ਨਾ ਕਰਵਾਇਆ ਜਾਵੇ ਜਾਂ ਕਰਤਾ ਦੇ ਪ੍ਰਤੀ ਅਨੁਮੋਦਨਾ ਨਾ ਕੀਤੀ ਜਾਵੇ, ਇਹੋ ਜਿਹੀ ਪਰਮ ਸ਼ਕਤੀ ਦਿਓ। ਹੇ ਦਾਦਾ ਭਗਵਾਨ! ਮੈਨੂੰ ਜਗਤ ਕਲਿਆਣ ਕਰਨ ਵਿੱਚ ਨਿਮਿਤ ਬਣਨ ਦੀ ਪਰਮ ਸ਼ਕਤੀ ਦਿਓ, ਸ਼ਕਤੀ ਦਿਓ, ਸ਼ਕਤੀ ਦਿਓ। (ਇੰਨਾ ਤੁਸੀਂ ਦਾਦਾ ਭਗਵਾਨ ਤੋਂ ਮੰਗਿਆ ਕਰੋ। ਇਹ ਹਰ ਰੋਜ਼ ਮੰਤਰ ਦੀ ਤਰ੍ਹਾਂ ਪੜ੍ਹਨ ਦੀ ਚੀਜ਼ ਨਹੀਂ ਹੈ, ਹਿਰਦੇ ਵਿੱਚ ਰੱਖਣ ਦੀ ਚੀਜ਼ ਹੈ। ਇਹ ਹਰ ਰੋਜ਼ ਉਪਯੋਗ ਪੂਰਵਕ ਭਾਵਨਾ ਕਰਨ ਦੀ ਚੀਜ਼ ਹੈ। ਇੰਨੇ ਪਾਠ ਵਿੱਚ ਸਾਰੇ ਸ਼ਾਸਤਰਾਂ ਦਾ ਸਾਰ ਆ ਜਾਂਦਾ ਹੈ।
9.

Page Navigation
1 ... 131 132 133 134 135 136