Book Title: Takrao Talo Author(s): Dada Bhagwan Publisher: Dada Bhagwan Aradhana Trust View full book textPage 7
________________ ਦਾਦਾ ਭਗਵਾਨ ਕੌਣ ? ਜੂਨ 1958 ਦੀ ਇੱਕ ਸ਼ਾਮ ਦਾ ਕਰੀਬ ਛੇ ਵਜੇ ਦਾ ਸਮਾਂ, ਭੀੜ ਨਾਲ ਭਰਿਆ ਸੂਰਤ ਸ਼ਹਿਰ ਦਾ ਰੇਲਵੇ ਸਟੇਸ਼ਨ, ਪਲੇਟਫ਼ਾਰਮ ਨੰ : 3 ਦੀ ਬੈਂਚ ਉੱਤੇ ਬੈਠੇ ਸ੍ਰੀ ਅੰਬਾਲਾਲ ਮੁਲਜੀਭਾਈ ਪਟੇਲ ਰੂਪੀ ਦੇਹ ਮੰਦਰ ਵਿੱਚ ਕੁਦਰਤੀ ਰੂਪ ਵਿੱਚ, ਅਕ੍ਰਮ ਰੂਪ ਵਿੱਚ, ਕਈ ਜਨਮਾਂ ਤੋਂ ਪ੍ਰਗਟ ਹੋਣ ਲਈ ਵਿਆਕੁਲ ‘ਦਾਦਾ ਭਗਵਾਨ ਪੂਰਣ ਰੂਪ ਵਿੱਚ ਪ੍ਰਗਟ ਹੋਏ | ਅਤੇ ਕੁਦਰਤ ਨੇ ਸਿਰਜਿਆ ਅਧਿਆਤਮ ਦਾ ਅਦਭੁਤ ਅਚੰਭਾ | ਇੱਕ ਹੀ ਘੰਟੇ ਵਿੱਚ ਉਹਨਾਂ ਨੂੰ ਵਿਸ਼ਵ ਦਰਸ਼ਨ ਹੋਇਆ । ਮੈਂ ਕੌਣ ? ਭਗਵਾਨ ਕੌਣ ? ਜਗਤ ਕੌਣ ਚਲਾਉਂਦਾ ਹੈ ? ਕਰਮ ਕੀ ਹਨ ? ਮੁਕਤੀ ਕੀ ਹੈ ?' ਆਦਿ ਜਗਤ ਦੇ ਸਾਰੇ ਅਧਿਆਤਮਿਕ ਪ੍ਰਸ਼ਨਾਂ ਦਾ ਸੰਪੂਰਨ ਰਹੱਸ ਪ੍ਰਗਟ ਹੋਇਆ | ਇਸ ਤਰ੍ਹਾਂ ਕੁਦਰਤ ਨੇ ਵਿਸ਼ਵ ਦੇ ਸਾਹਮਣੇ ਇੱਕ ਅਦੁਤੀ ਪੂਰਨ ਦਰਸ਼ਨ ਪੇਸ਼ ਕੀਤਾ ਅਤੇ ਉਸਦੇ ਮਾਧਿਅਮ ਬਣੇ ਸ਼੍ਰੀ ਅੰਬਾਲਾਲ ਮੁਲਜੀਭਾਈ ਪਟੇਲ, ਗੁਜਰਾਤ ਦੇ ਚਤਰ ਖੇਤਰ ਦੇ ਭਾਦਰਣ ਪਿੰਡ ਦੇ ਪਾਟੀਦਾਰ, ਕਾਨਟਰੈਕਟ ਦਾ ਵਪਾਰ ਕਰਨ ਵਾਲੇ, ਫਿਰ ਵੀ ਪੂਰੀ ਤਰ੍ਹਾਂ ਵੀਰਾਗ ਪੁਰਖ ! ‘ਵਪਾਰ (ਧੰਧੇ) ਵਿੱਚ ਧਰਮ ਹੋਣਾ ਚਾਹੀਦਾ ਹੈ, ਧਰਮ ਵਿੱਚ ਵਪਾਰ ਨਹੀਂ, ਇਸ ਸਿਧਾਂਤ ਨਾਲ ਉਹਨਾਂ ਨੇ ਪੂਰਾ ਜੀਵਨ ਬਤੀਤ ਕੀਤਾ | ਜੀਵਨ ਵਿੱਚ ਕਦੇ ਵੀ ਉਹਨਾਂ ਨੇ ਕਿਸੇ ਕੋਲੋਂ ਪੈਸਾ ਨਹੀਂ ਲਿਆ, ਸਗੋਂ ਅਪਣੀ ਕਮਾਈ ਨਾਲ ਭਗਤਾਂ ਨੂੰ ਯਾਤਰਾ ਕਰਵਾਉਂਦੇ ਸਨ | | ਉਹਨਾਂ ਨੂੰ ਪ੍ਰਾਪਤ ਹੋਇਆ, ਉਸੇ ਤਰ੍ਹਾਂ ਬਸ ਦੋ ਹੀ ਘੰਟਿਆਂ ਵਿੱਚ ਹੋਰ ਭਗਤਾਂ ਨੂੰ ਵੀ ਉਹ ਆਤਮ ਗਿਆਨ ਦੀ ਪ੍ਰਾਪਤੀ ਕਰਵਾਉਂਦੇ ਸਨ, ਉਹਨਾਂ ਦੇ ਅਦਭੁਤ ਸਿੱਧ ਹੋਏ ਗਿਆਨ ਪ੍ਰਯੋਗ ਨਾਲ । ਉਸਨੂੰ ਅਕ੍ਰਮ ਮਾਰਗ ਕਿਹਾ | ਅਮ, ਭਾਵ ਬਿਨਾਂ ਕ੍ਰਮ ਦੇ, ਅਤੇ ਭ੍ਰਮ ਭਾਵ ਪੌੜੀ ਦਰ ਪੌੜੀ, ਕ੍ਰਮ ਅਨੁਸਾਰ ਉੱਪਰ ਚੜਣਾ | ਅਮ ਭਾਵ ਲਿਫਟ ਮਾਰਗ, ਸ਼ਾਰਟ ਕਟ | ਉਹ ਖੁਦ ਹਰੇਕ ਨੂੰ ‘ਦਾਦਾ ਭਗਵਾਨ ਕੋਣ ?' ਦਾ ਰਹੱਸ ਦੱਸਦੇ ਹੋਏ ਕਹਿੰਦੇ ਸਨ ਕਿ “ਇਹ ਜੋ ਤੁਹਾਨੂੰ ਦਿਖਾਈ ਦਿੰਦੇ ਹਨ ਉਹ ਦਾਦਾ ਭਗਵਾਨ ਨਹੀਂ ਹਨ, ਉਹ ਤਾਂ ‘ਏ ,ਐੱਮ. ਪਟੇਲ ਹਨ | ਅਸੀਂ ਗਿਆਨੀ ਪੁਰਖ ਹਾਂ ਅਤੇ ਅੰਦਰ ਪ੍ਰਗਟ ਹੋਏ ਹਨ, ਉਹ ‘ਦਾਦਾ ਭਗਵਾਨ ਹਨ | ਦਾਦਾ ਭਗਵਾਨ ਤਾਂ ਚੌਦਾਂ ਲੋਕਾਂ ਦੇ ਨਾਥ ਹਨ | ਉਹ ਤੁਹਾਡੇ ਵਿੱਚ ਵੀ ਹਨ, ਸਾਰਿਆਂ ਵਿੱਚ ਹਨ | ਤੁਹਾਡੇ ਵਿੱਚ ਅਵਿਅਕਤ ਰੂਪ ਵਿੱਚ ਹਨ ਅਤੇ ‘ਇੱਥੇ ਸਾਡੇ ਅੰਦਰ ਸੰਪੂਰਨ ਰੂਪ ਵਿੱਚ ਵਿਅਕਤ (ਪ੍ਰਗਟ ) ਹੋਏ ਹਨ | ਦਾਦਾ ਭਗਵਾਨ ਨੂੰ ਮੈਂ ਵੀ ਨਮਸਕਾਰ ਕਰਦਾ ਹਾਂ ।”Page Navigation
1 ... 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42