Book Title: Worries Author(s): Dada Bhagwan Publisher: Dada Bhagwan Aradhana Trust View full book textPage 5
________________ ਆਤਮ ਗਿਆਨ ਪ੍ਰਾਪਤੀ ਦੀ ਪੱਤਖ ਲਿੰਕ “ਮੈਂ ਤਾਂ ਕੁਝ ਲੋਕਾਂ ਨੂੰ ਅਪਣੇ ਹੱਥੋਂ ਸਿੱਧੀ ਦੇਣ ਵਾਲਾ ਹਾਂ | ਪਿੱਛੇ ਅਨੁਯਾਈ ਚਾਹੀਦੇ ਹਨ ਕਿ ਨਹੀਂ ਚਾਹੀਦੇ ? ਪਿੱਛੇ ਲੋਕਾਂ ਨੂੰ ਮਾਰਗ ਤਾਂ ਚਾਹੀਦਾ ਹੈ ਨਾ ?' -ਦਾਦਾ ਸ੍ਰੀ ਪਰਮ ਪੂਜਨੀਕ ਦਾਦਾ ਸ੍ਰੀ ਪਿੰਡ-ਪਿੰਡ, ਦੇਸ਼-ਵਿਦੇਸ਼ ਘੁੰਮ ਕੇ ਸਾਧਕਾਂ ਨੂੰ ਸਤਿਸੰਗ ਅਤੇ ਆਤਮ ਗਿਆਨ ਦੀ ਪ੍ਰਾਪਤੀ ਕਰਵਾਉਂਦੇ ਸਨ | ਆਪ ਨੇ ਆਪਣੇ ਜੀਵਨਕਾਲ ਵਿਚ ਹੀ ਡਾ. ਨੀਰੂਭੈਣ ਅਮੀਨ (ਨੀਰੂਮਾਂ) ਨੂੰ ਆਤਮ ਗਿਆਨ ਪ੍ਰਾਪਤ ਕਰਵਾਉਣ ਦੀ ਸਿੱਧੀ ਦਿੱਤੀ ਸੀ | ਦਾਦਾ ਸ੍ਰੀ ਦੇ ਸ਼ਰੀਰ ਛੱਡਣ (ਅਕਾਲ ਚਲਾਣੇ ਤੋਂ ਬਾਅਦ ਨੀਰੂਮਾਂ ਉਸੇ ਤਰ੍ਹਾਂ ਹੀ ਸਾਧਕਾਂ ਨੂੰ ਸਤਿਸੰਗ ਅਤੇ ਆਤਮ ਗਿਆਨ ਦੀ ਪ੍ਰਾਪਤੀ, ਨਿਮਿਤ ਭਾਵ ਨਾਲ ਕਰਵਾ ਰਹੇ ਸਨ | ਪੂਜਨੀਕ ਦੀਪਕ ਭਾਈ ਦੇਸਾਈ ਨੂੰ ਵੀ ਦਾਦਾ ਸ੍ਰੀ ਨੇ ਸਤਿਸੰਗ ਕਰਨ ਦੀ ਸਿੱਧੀ ਦਿੱਤੀ ਸੀ | ਨੀਰੂਮਾਂ ਦੀ ਹਾਜ਼ਰੀ ਵਿੱਚ ਹੀ ਉਹਨਾਂ ਦੇ ਆਸ਼ੀਰਵਾਦ ਨਾਲ ਪੂਜਨੀਕ ਦੀਪਕ ਭਾਈ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਕਈ ਥਾਵਾਂ ਤੇ ਜਾ ਕੇ ਸਾਧਕਾਂ ਨੂੰ ਆਤਮ ਗਿਆਨ ਕਰਵਾ ਰਹੇ ਹਨ, ਜੋ ਨੀਰੂਮਾਂ ਦੇ ਸ਼ਰੀਰ ਛੱਡਣ ਤੋਂ ਬਾਅਦ ਅੱਜ ਵੀ ਜਾਰੀ ਹੈ | ਇਸ ਆਤਮ ਗਿਆਨ ਪ੍ਰਾਪਤੀ ਦੇ ਬਾਅਦ ਹਜ਼ਾਰਾਂ ਸਾਧਕ ਸੰਸਾਰ ਵਿੱਚ ਰਹਿੰਦੇ ਹੋਏ ਜਿੰਮੇਵਾਰੀਆਂ ਨਿਭਾਉਂਦੇ ਹੋਏ ਵੀ ਮੁਕਤ ਰਹਿ ਕੇ ਆਤਮ ਰਮਣਤਾ ਦਾ ਅਨੁਭਵ ਕਰਦੇ ਹਨ | ਰੰਥ ਵਿੱਚ ਲਿਖੀ ਬਾਈ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਬਹੁਤ ਜ਼ਿਆਦਾ ਉਪਯੋਗੀ ਸਿੱਧ ਹੋਵੇਗੀ, ਪਰ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਆਤਮ ਗਿਆਨ ਪ੍ਰਾਪਤ ਕਰਨਾ ਜ਼ਰੂਰੀ ਹੈ | ਅਕ੍ਰਮ ਮਾਰਗ ਦੇ ਦੁਆਰਾ ਆਤਮ ਗਿਆਨ ਦੀ ਪ੍ਰਾਪਤੀ ਦਾ ਰਾਹ ਅੱਜ ਵੀ ਖੁੱਲਾ ਹੈ | ਜਿਵੇਂ ਜਗਦਾ ਹੋਇਆ ਦੀਵਾ ਹੀ ਦੂਜੇ ਦੀਵੇ ਨੂੰ ਜਗਾ ਸਕਦਾ ਹੈ, ਉਸੀ ਤਰ੍ਹਾਂ ਪੁੱਤਖ ਆਤਮ ਗਿਆਨੀ ਤੋਂ ਆਤਮ ਗਿਆਨ ਪ੍ਰਾਪਤ ਕਰਕੇ ਹੀ ਖੁਦ ਦਾ ਆਤਮਾ ਜਗਾ ਸਕਦਾ ਹੈ |Page Navigation
1 ... 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46